ਪੰਜਾਬ ’ਚ ਲੋਕ ਸਭਾ ਚੋਣਾਂ ਦੇ ਪੜਾਅ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਦੇ ਹੱਕ ’ਚ ਸ੍ਰੀ ਅਨੰਦਪੁਰ ਸਾਹਿਬ ’ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ’ਚ ਨਾਅਰਾ ਬੁਲੰਦ ਕੀਤਾ ਅਤੇ ਲੋਕਾਂ ਨੂੰ ਕੰਗ ਦੇ ਹੱਕ ’ਚ ਵੋਟ ਪਾਉਣ ਦੀ ਅਪੀਲੀ ਕੀਤੀ। ਰਾਘਵ ਚੱਢਾ ਦੇ ਰੋਡ ਸ਼ੋਅ ਦੌਰਾਨ ਉਮੜੇ ਸੈਲਾਬ ਨੇ ਇੰਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਅਸਮਾਨ ਨੂੰ ਗੂੰਜਣ ਲਈ ਮਜਬੂਰ ਦਿੱਤਾ।
ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੁਧਿਆਣਾ ਵਾਸੀਆਂ ਨੇ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ। ਜਿਸ ਕਾਰਨ ਕਰੀਬ ਸਵਾ ਦੋ ਸਾਲਾਂ ’ਚ ਹੀ ਪੰਜਾਬ ਰੰਗਲੇ ਕਦਮ ਵੱਲ ਵੱਧ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਇਹ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ। ਬਲਕਿ ਇਹ ਚੋਣਾਂ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਚੋਣ ਲੜੀ ਜਾ ਰਹੀ ਹੈ। ਜੇਕਰ ਨਰਿੰਦਰ ਮੋਦੀ ਫਿਰ ਤੋਂ ਸੱਤਾ ਵਿਚ ਆਉਂਦੇ ਹਨ ਤਾਂ ਲੋਕਤੰਤਰ ਨੂੰ ਖ਼ਾਤਮੇ ਦੇ ਨਾਲ-ਨਾਲ ਚੋਣ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਰਾਘਵ ਨੇ ਪੰਜਾਬ ਸਰਕਾਰ ਦੇ ਕੰਮਾਂ ਦਾ ਗੁਣਗਾਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਹਨ ਅਤੇ ਹੋਰ ਵੀ ਖੋਲੇ ਜਾ ਰਹੇ ਹਨ। ਜਿੱਥੇ ਲੋਕਾਂ ਨੂੰ ਮੁਫਤ ਦਵਾਈ ਅਤੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਐਮੀਨੈਂਸ ਸਕੂਲ ਬਣਾਏ ਜਾ ਰਹੇ ਹਨ। ਦੋ ਸਾਲਾਂ ’ਚ 43000 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਮਲਵਿੰਦਰ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਵੋਟ ਪਾਉਣ। ਉਹ ਅਨੰਦਪੁਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।