Tuesday, April 1, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਪੁਲਸ ਦੇ ਅਫ਼ਸਰਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ

ਪੰਜਾਬ ਪੁਲਸ ਦੇ ਅਫ਼ਸਰਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ

 

ਜਲੰਧਰ/ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਪਣੀ ਰਣਨੀਤੀ ਨੂੰ ਵੱਡੇ ਪੱਧਰ ’ਤੇ ਲਾਗੂ ਕਰਨ ਤੋਂ ਬਾਅਦ ਵੱਡੀਆਂ ਮੱਛੀਆਂ ਵਿਰੁੱਧ ਸਟੀਕ ਹਮਲਿਆਂ ਵੱਲ ਬਦਲਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਪੁਲਸ ਕਮਿਸ਼ਨਰਾਂ (ਸੀ. ਪੀ.) ਅਤੇ ਸੀਨੀਅਰ ਪੁਲਸ ਸੁਪਰਡੈਂਟਾਂ (ਐੱਸ. ਐੱਸ. ਪੀਜ਼) ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿਚ 7 ਦਿਨਾਂ ਦੇ ਅੰਦਰ ਮੁੱਖ ਨਸ਼ਾ ਸਪਲਾਇਰਾਂ/ਸਮੱਗਲਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ। ਇਕ ਪੱਤਰ ਰਾਹੀਂ ਜਾਰੀ ਕੀਤੇ ਗਏ ਇਸ ਨਿਰਦੇਸ਼ ਦਾ ਮਕਸਦ ਸੂਬੇ ’ਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਤੀਜੇ ਵਜੋਂ ਸੂਬੇ ਭਰ ਵਿਚ 2248 ਐੱਫ. ਆਈ. ਆਰਜ਼ ਦਰਜ ਕਰਨ ਤੋਂ ਬਾਅਦ 3957 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 137.7 ਕਿਲੋਗ੍ਰਾਮ ਹੈਰੋਇਨ ਸਮੇਤ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਡੀ. ਜੀ. ਪੀ. ਨੇ ਆਪਣੇ ਪੱਤਰ ਵਿਚ ਕਿਹਾ ਕਿ ਨਾਗਰਿਕਾਂ ਤੋਂ ਪ੍ਰਾਪਤ ਫੀਡਬੈਕ ਅਤੇ ਹੋਰ ਜਾਣਕਾਰੀ ਦਰਸਾਉਂਦੀ ਹੈ ਕਿ ਸੜਕ ਪੱਧਰ ’ਤੇ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਉਪਲਬਧਤਾ ਵਿਚ ਕਾਫ਼ੀ ਕਮੀ ਆਈ ਹੈ।