ਚੰਡੀਗੜ੍ਹ/ਜਲੰਧਰ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅਖ਼ੀਰਲੇ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਰਕਾਰ ਨੂੰ ਪੰਜਾਬ ਵਿਚ ਪੁਜਾਰੀਆਂ ਅਤੇ ਪਾਠੀ ਸਿੰਘਾਂ ਦੇ ਲਈ ਸਨਮਾਨ ਰਾਸ਼ੀ ਦੀ ਮੰਗ ਕੀਤੀ। ਉਨ੍ਹਾਂ ਦਿੱਲੀ ਦੀਆਂ ਚੋਣਾਂ ਵੇਲੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਵਿਚ ਲਾਗੂ ਲਾਗੂ ਕੀਤਾ ਜਾਵੇ।
ਵਿਧਾਨ ਸਭਾ ਵਿਚ ਬੋਲਦਿਆਂ ਜਲੰਧਰ ਕੇਂਦਰੀ ਤੋਂ ‘ਆਪ’ ਦੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸਿੱਖਿਆ, ਸਿਹਤ ਤੇ ਹੋਰ ਵਧੀਆ-ਵਧੀਆ ਨੀਤੀਆਂ ਲੈ ਕੇ ਆਈ ਹੈ ਤੇ ਬਹੁਤ ਚੰਗੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਪੁਜਾਰੀਆਂ ਅਤੇ ਪਾਠੀ ਸਿੰਘਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਵੀ ਪੁਜਾਰੀਆਂ ਅਤੇ ਪਾਠੀ ਸਿੰਘਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇ। ਰਮਨ ਅਰੋੜਾ ਨੇ ਕਿਹਾ ਕਿ ਇਹ ਚੀਜ਼ਾਂ ਧਰਮ ਅਤੇ ਸੰਸਕ੍ਰਿਤੀ ਨਾਲ ਜੁੜੀਆਂ ਹੋਈਆਂ ਹਨ।