ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਵੱਧੋ-ਵੱਧ ਤਾਪਮਾਨ ਵਿੱਚ ਔਸਤ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਇਹ ਸਧਾਰਨ ਤਾਪਮਾਨ ਤੋਂ 2.5 ਡਿਗਰੀ ਵੱਧ ਪਹੁੰਚ ਗਿਆ ਹੈ। ਪਾਕਿਸਤਾਨ ਵਿੱਚ ਪੱਛਮੀ ਗੜਬੜੀ ਸਰਗਰਮ ਹੋਇਆ ਹੈ, ਪਰ ਇਸ ਦਾ ਅਸਰ ਪੰਜਾਬ ਅਤੇ ਮੈਦਾਨੀ ਇਲਾਕਿਆਂ ‘ਤੇ ਨਹੀਂ ਪਏਗਾ। ਅੱਗੇ ਆਉਂਦੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵੀ ਵਾਧਾ ਹੋਣ ਦੀ ਸੰਭਾਵਨਾ ਹੈ।
ਪੰਜਾਬ ‘ਚ ਤਾਪਮਾਨ 35°C ਤੋਂ ਪਾਰ ਚਲਾ ਗਿਆ ਹੈ। ਸਭ ਤੋਂ ਵੱਧ ਤਾਪਮਾਨ 36.6°C ਬਠਿੰਡਾ ਵਿੱਚ ਦਰਜ ਕੀਤਾ ਗਿਆ, ਜੋ ਗਰਮੀ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦਾ ਹੈ।