ਕਪੂਰਥਲਾ – ਪੰਜਾਬ ਪੁਲਸ ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ. ਐੱਸ. ਪੀ) ਦਫ਼ਤਰ ਨੇੜੇ ਰਾਈਫਲ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। ਸੰਪਰਕ ਕਰਨ ‘ਤੇ ਪੁਲਸ ਸੁਪਰਡੈਂਟ (ਜਾਂਚ) ਸਰਬਜੀਤ ਰਾਏ ਨੇ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ) ਨਰਿੰਦਰਜੀਤ ਸਿੰਘ ਦੀ ਖ਼ੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ।
ਪੁਲਸ ਮੁਤਾਬਕ ਪੁਲਸ ਲਾਈਨ ਵਿਚ ਤਾਇਨਾਤ ਸਿੰਘ ਨੇ ਆਪਣੇ ਸਹਿ ਕਰਮਚਾਰੀ ਤੋਂ ਰਾਈਫਲ ਖੋਹੀ ਅਤੇ ਖ਼ੁਦ ਨੂੰ ਗੋਲ਼ੀ ਮਾਰ ਲਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸਿੰਘ ਦੇ ਇਸ ਕਦਮ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।