ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਾਲ ਕਿਲ੍ਹਾ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ ਕੀਤੇ ਜਾਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪਹੁੰਚ ਕੇ ਵੀਰਵਾਰ ਸਵੇਰੇ ਡੂੰਘਾਈ ਨਾਲ ਜਾਂਚ ਕੀਤੀ। ਦਿੱਲੀ ਫਾਇਰ ਸਰਵਿਸ (ਡੀ.ਐੱਫ.ਐੱਸ.) ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵੱਜ ਕੇ 3 ਮਿੰਟ ’ਤੇ ਮੈਮੋਰੀਅਲ ਕੰਪਲੈਕਸ ’ਚ ਬੰਬ ਹੋਣ ਦੀ ਸੂਚਨਾ ਮਿਲੀ ਅਤੇ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਉਨ੍ਹਾਂ ਕਿਹਾ, ‘‘ਅਸੀਂ ਮੌਕੇ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਭੇਜੀ ਅਤੇ ਉੱਥੇ ਡੂੰਘਾਈ ਨਾਲ ਤਲਾਸ਼ੀ ਲਈ। ਹਾਲਾਂਕਿ, ਮੌਕੇ ’ਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ।’’