ਚੰਡੀਗੜ੍ਹ – ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹੋਰ ਸਮਰੱਥ ਬਣਾਇਆ ਜਾ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਨੂੰ ਪਾਰਟੀ ਦੀਆਂ ਵੱਖ-ਵੱਖ ਸਰਗਰਮੀਆਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਤੇ ਚੋਣ ਪ੍ਰਕਿਰਿਆ ’ਚ ਉਨ੍ਹਾਂ ਦੀ ਸਰਗਰਮ ਭੂਮਿਕਾ ਹੋਵੇਗੀ। ਉਨ੍ਹਾਂ ਦੱਸਿਆ ਕਿ ਹਾਲ ਹੀ ’ਚ ਅਹਿਮਦਾਬਾਦ ’ਚ ਹੋਏ ਦੋ ਰੋਜ਼ਾ ਏ. ਆਈ. ਸੀ. ਸੀ. ਸੈਸ਼ਨ ਦੌਰਾਨ ਕਾਂਗਰਸ ਨੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇਣ ਸਬੰਧੀ ਆਪਣੀ ਵਚਨਬੱਧਤਾ ’ਤੇ ਇਕ ਵਿਸ਼ੇਸ਼ ਮਤੇ ਰਾਹੀਂ ਮੋਹਰ ਲਾਈ ਹੈ।
ਤਰਨਤਾਰਨ ’ਚ ਸਬ-ਇੰਸਪੈਕਟਰ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ’ਚ ਕਾਨੂੰਨ-ਵਿਵਸਥਾ ਦੀ ਨਾਕਾਮੀ ਨੂੰ ਦਰਸਾਉਂਦਾ ਹੈ।