ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਪਰ ਅੱਜ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ ਗਿਆ।
ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਛੋਟੇ ਭਰਾ ਦਲਵੀਰ ਗੋਲਡੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।