Saturday, April 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਬਾਬਾ ਸਾਹਿਬ ‘ਤੇ ਉਂਗਲ ਚੁੱਕਣ ਵਾਲੇ ਨੂੰ ਬਖ਼ਸ਼ਾਂਗੇ ਨਹੀਂ, ਆਪ ਆਗੂਆਂ ਨੇ...

ਬਾਬਾ ਸਾਹਿਬ ‘ਤੇ ਉਂਗਲ ਚੁੱਕਣ ਵਾਲੇ ਨੂੰ ਬਖ਼ਸ਼ਾਂਗੇ ਨਹੀਂ, ਆਪ ਆਗੂਆਂ ਨੇ ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦੇਵਾਂਗੇ ਠੋਕਵਾਂ ਜਵਾਬ

 

 

ਚੰਡੀਗੜ੍ਹ, 14 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਨੇ ਪੂਰੇ ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਜਯੰਤੀ ਬਹੁਤ ਧੂਮਧਾਮ ਨਾਲ ਮਨਾਈ। ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਸਮੇਤ ‘ਆਪ’ ਆਗੂ, ਵਰਕਰਾਂ ਅਤੇ ਸਮਰਥਕਾਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਨਤਾ ਅਤੇ ਨਿਆਂ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਸੂਬੇ ਭਰ ਵਿੱਚ ਕਈ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਬਾਬਾ ਸਾਹਿਬ ਦੇ ਬੁੱਤਾਂ ‘ਤੇ ਹਾਰ ਚੜ੍ਹਾਉਣਾ ਅਤੇ ਭਾਰਤ ਦੇ ਸੰਵਿਧਾਨ ਅਤੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੇ ਵਿਕਾਸ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕਰਨ ਵਾਲੇ ਭਾਸ਼ਣ ਸ਼ਾਮਲ ਸਨ। ਹਾਲਾਂਕਿ, ਇਸ ਮੌਕੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੁਆਰਾ ਡਾ. ਅੰਬੇਡਕਰ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਵਿਰੁੱਧ ਵੀ ਰੋਸ ਦੇਖਿਆ ਗਿਆ।

ਏਕਤਾ ਅਤੇ ਸੁਰੱਖਿਆ ਦੇ ਪ੍ਰਤੀਕਾਤਮਿਕ ਸੰਕੇਤ ਵਜੋਂ, ‘ਆਪ’ ਵਰਕਰਾਂ ਅਤੇ ਨੇਤਾਵਾਂ ਨੇ ‘ਡੰਡੇ ਅਤੇ ਝੰਡੇ ਨਾਲ  ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਰੱਖਿਆ ਕੀਤੀ ਤਾਂ ਜੋ ਉਨ੍ਹਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਹ ਡਾ. ਅੰਬੇਡਕਰ ਦੀ ਸ਼ਾਨ ਅਤੇ ਵਿਰਾਸਤ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦੇ ਵਿਰੁੱਧ ਉਨ੍ਹਾਂ ਦਾ ਬਚਾਅ ਕਰਨ ਲਈ ਪਾਰਟੀ ਦੇ ਦ੍ਰਿੜ੍ਹ ਇਰਾਦੇ ਦਾ ਇੱਕ ਸ਼ਕਤੀਸ਼ਾਲੀ ਐਲਾਨ ਸੀ।

‘ਆਪ’ ਆਗੂਆਂ ਨੇ ਪੰਨੂ ਨੂੰ ਇਹ ਵੀ ਯਾਦ ਦਿਵਾਇਆ ਕਿ ਪੰਜਾਬ ਹਮੇਸ਼ਾ ਤੋਂ ਏਕਤਾ ਅਤੇ ਸਮਾਨਤਾ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ, ਜੋ ਡਾ.ਅੰਬੇਡਕਰ ਦੇ ਆਦਰਸ਼ਾਂ ਨੂੰ ਦਰਸਾਉਂਦਾ ਹੈ। ਪਾਰਟੀ ਨੇ ਸੂਬੇ ਦੀ ਸਦਭਾਵਨਾ ਨੂੰ ਕਮਜ਼ੋਰ ਕਰਨ ਜਾਂ ਭਾਰਤ ਦੇ ਲੋਕਤੰਤਰ ਦੇ ਪ੍ਰਤੀਕਾਂ ਦਾ ਅਪਮਾਨ ਕਰਨ ਵਾਲੇ ਕਿਸੇ ਵੀ ਫੁੱਟ ਪਾਊ ਏਜੰਡੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਦਾ ਪ੍ਰਣ ਲਿਆ।

‘ਆਪ’ ਆਗੂਆਂ ਨੇ ਕਿਹਾ, “ਡਾ. ਅੰਬੇਡਕਰ ਦੇ ਆਦਰਸ਼ ਸਾਨੂੰ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਲੜਨ ਲਈ ਪ੍ਰੇਰਿਤ ਕਰਦੇ ਹਨ। ਕਿਸੇ ਨੂੰ ਵੀ ਉਨ੍ਹਾਂ ਨੂੰ ਬਦਨਾਮ ਕਰਨ ਜਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੇ ਵਰਕਰ ਸਿਰਫ਼ ਰਾਜਨੀਤਿਕ ਕਾਰਕੁਨ ਨਹੀਂ ਹਨ, ਉਹ ਬਾਬਾ ਸਾਹਿਬ ਦੇ ਦ੍ਰਿਸ਼ਟੀਕੋਣ ਦੇ ਰੱਖਿਅਕ ਵੀ ਹਨ।”