Wednesday, April 16, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ...

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

 

ਚੰਡੀਗੜ੍ਹ / ਪੱਟੀ,15 ਅਪਰੈਲ:

ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਵਿਖ਼ੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕੀਤਾ।

ਸ. ਭੁੱਲਰ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ,ਆਈਪੀਐਸ,ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉੁਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨਦੋਹਰ ਤੇ ਆਸਲ, ਸਰਕਾਰੀ ਹਾਈ ਸਕੂਲ ਸੈਦਪੁਰ, ਭੱਗੂਪੁਰ, ਚੁਸਲੇਵੜ ਅਤੇ ਬੱਠੇ ਭੈਣੀ ਵਿਖੇ ਲੱਗਭੱਗ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਸਤਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ, ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।