Sunday, April 20, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ...

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਮੋਹਿੰਦਰ ਭਗਤ

 

ਚੰਡੀਗੜ੍ਹ/ ਜਲੰਧਰ, 17 ਅਪ੍ਰੈਲ :

ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਕ੍ਰਮਵਾਰ 63.36 ਲੱਖ ਅਤੇ 1.39 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ਾਮਲ ਹਨ।

ਇਸੇ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਸ਼ੇਖ (ਲੜਕੀਆਂ) ਵਿਖੇ 2.65 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਇਕ ਆਧੁਨਿਕ ਕਲਾਸ ਰੂਮ ਅਤੇ ਫਲੋਰਿੰਗ ਸ਼ਾਮਲ ਹੈ।
ਇਸ ਮੌਕੇ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਤੇ ਰੌਸ਼ਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸਮਰਪਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਇਸ ਮੌਕੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਇਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਦੀ ਅਪੀਲ ਕੀਤੀ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਿੱਤੂ ਨੰਗਲ, ਬਿਸਰਾਮਪੁਰ, ਨਾਹਰਪੁਰ ਤੇ ਪੱਤੜ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੜ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਫਾਜ਼ਿਲਪੁਰ ਵਿਖੇ 45.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ ਜ਼ਿਲ੍ਹੇ ਹੋਰਨਾਂ ਸਕੂਲਾਂ ਵਿੱਚ ਵੀ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਕਲਾਸਰੂਮ, ਲੈਬੋਰੇਟਰੀ, ਚਾਰਦਿਵਾਰੀ, ਸਾਇੰਸ ਲੈਬ, ਲਾਇਬ੍ਰੇਰੀ ਰੂਮ ਅਤੇ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।