Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ 'ਚ ਰੂਹ ਕੰਬਾਊ ਹਾਦਸਾ, ਇਨੋਵਾ ਤੇ ਟਰੱਕ ਦੀ ਟੱਕਰ 'ਚ ਦੋ...

ਪੰਜਾਬ ‘ਚ ਰੂਹ ਕੰਬਾਊ ਹਾਦਸਾ, ਇਨੋਵਾ ਤੇ ਟਰੱਕ ਦੀ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ -ਟਰੱਕ ਅਤੇ ਇਨੋਵਾ ਕਾਰ ਦੀ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ ਨਵਦੀਪ ਸਿੰਘ (28) ਪੁੱਤਰ ਬਚਿੱਤਰ ਸਿੰਘ ਵਾਸੀ ਗਲੀ ਪੱਪੂ ਭਗਤ ਵਾਲੀ ਗੁਰੂ ਕਾ ਤਰਨਤਾਰਨ ਅਤੇ ਜੁਗਰਾਜ ਸਿੰਘ (17) ਪੁੱਤਰ ਰਜਿੰਦਰ ਸਿੰਘ ਵਾਸੀ ਗਲੀ ਪੱਪੂ ਭਗਤ ਵਾਲੀ ਗੁਰੂ ਦਾ ਖੂਹ ਤਰਨਤਾਰਨ ਇਨੋਵਾ ਕਾਰ ‘ਤੇ ਸਵਾਰ ਹੋ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ।

ਜਦੋਂ ਦੇਰ ਰਾਤ ਉਨ੍ਹਾਂ ਦੀ ਕਾਰ ਗੋਹਲਵੜ੍ਹ ਨਜ਼ਦੀਕ ਪੈਟਰੋਲ ਪੰਪ ਵਿਖੇ ਪੁੱਜੀ ਤਾਂ ਸਾਹਮਣੇ ਤੋਂ ਵੱਡਾ ਟਰੱਕ ਟਰਾਲਾ ਤਰਨਤਾਰਨ ਨੂੰ ਆ ਰਿਹਾ ਸੀ, ਜਿਸ ਨਾਲ ਇਨ੍ਹਾਂ ਦੀ ਇਨੋਵਾ ਕਾਰ ਟਕਰਾ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ, ਜਿੱਥੇ ਇਨੋਵਾ ਕਾਰ ਜੋ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾ ਗ੍ਰਸਤ ਹੋ ਚੁੱਕੀ ਸੀ, ਵਿਚ ਫਸੇ ਹੋਏ ਦੋਵਾਂ ਨੌਜਵਾਨਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ, ਜਿਨ੍ਹਾਂ ਨੂੰ ਜਦੋਂ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ, ਜੋ ਕੁਆਰੇ ਸਨ।

ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਟਰੱਕ ਚਾਲਕ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Latest Articel

ਸੁਰੱਖਿਆ ਮੁਲਾਜ਼ਮ ‘ਤੇ ਹਮਲਾ ਕਰ ਕੇ ਨਸ਼ਾ ਛੁਡਾਊ ਕੇਂਦਰ ‘ਚੋਂ ਭੱਜੇ 13 ਮਰੀਜ਼ਾ ਖਿਲਾਫ਼...

0
ਭਵਾਨੀਗੜ੍ਹ : ਬੀਤੀ ਰਾਤ ਭਵਾਨੀਗੜ੍ਹ-ਸੰਗਰੂਰ ਰੋਡ 'ਤੇ ਸਥਿਤ ਪਿੰਡ ਘਾਬਦਾਂ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਚ ਇਲਾਜ ਅਧੀਨ 13 ਮਰੀਜ਼ਾਂ ਨੇ ਸਕਿਓਰਿਟੀ...

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ...

0
  ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ...

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0
  ਚੰਡੀਗੜ੍ਹ 21 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ...

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ...

0
  ਚੰਡੀਗੜ੍ਹ/ਤਰਨ ਤਾਰਨ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ...

 ਈ.ਆਰ.ਓ. ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਲਈ ਵੋਟਰਾਂ ਲਈ ਉਪਬੰਧ ਤਹਿਤ ਪੰਜਾਬ ਵਿੱਚ ਕੋਈ...

0
  ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਵੋਟਰਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼) ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ...