Wednesday, July 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੀਐੱਸਪੀਸੀਐਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪੀਐੱਸਪੀਸੀਐਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

 

ਚੰਡੀਗੜ੍ਹ/ਪਟਿਆਲਾ : ਪੰਜਾਬ ਸਰਕਾਰ ਪੀਐੱਸਪੀਸੀਐਲ ਵਿਚ ਸਪੋਰਟਸ ਕੋਟੇ ਤਹਿਤ ਖਿਡਾਰੀਆਂ ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਇਸ ਕੋਟੋ ਤਹਿਤ ਲਗਭਗ 60 ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ ਪੀਐਸਪੀਸੀਐਲ ਦੇ ਸਪੋਰਟਸ ਸੈੱਲ ਨੂੰ ਮੁੜ ਸੁਰਜੀਤ ਕੀਤਾ ਹੈ। ਇਹ ਕੋਟਾ 2017 ਵਿਚ ਬੰਦ ਹੋ ਗਿਆ ਸੀ, ਜਿਸ ਨੂੰ ਪੰਜਾਬ ਸਰਕਾਰ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਹ ਜਾਣਕਾਰੀ ਬਿਜਲੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਉਨ੍ਹਾਂ ਅਸਾਮੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕਰੇਗੀ ਜਿਨ੍ਹਾਂ ਲਈ ਇਹ ਭਰਤੀ ਹੋਵੇਗੀ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੀਐੱਸਪੀਸੀਐੱਲ ਦਾ ਖੇਡ ਵਿੰਗ 1973 ਵਿਚ ਬਣਾਇਆ ਗਿਆ ਸੀ ਪਰ ਬਦਕਿਸਮਤੀ ਨਾਲ ਇਹ 2017 ਵਿਚ ਬੰਦ ਕਰ ਦਿੱਤਾ ਗਿਆ। ਉਸ ਸਮੇਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਸੀ। ਹੁਣ ਸਰਕਾਰ ਨੇ ਸਪੋਰਟਸ ਸੈੱਲ ਨੂੰ ਬਹਾਲ ਕਰ ਦਿੱਤਾ ਹੈ। ਇਸ ਤੋਂ ਬਾਅਦ, ਆਲ ਇੰਡੀਆ ਇਲੈਕਟ੍ਰੀਸਿਟੀ ਕੰਟਰੋਲ ਬੋਰਡ ਦੇ ਅਧੀਨ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਵਿਚ ਪੰਜਾਬ ਨੇ ਵੀ ਹਿੱਸਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਪੋਰਟਸ ਸੈੱਲ ਵਿਚ 60 ਨਵੇਂ ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਸਾਡਾ ਸਪੋਰਟਸ ਸੈੱਲ ਹੋਰ ਮਜ਼ਬੂਤ ​​ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਾਰ ਖੇਡਾਂ ਲਈ 979 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਥੇ ਹੀ ਬਸ ਨਹੀਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਝਾਨ ਵਧਾਉਣ ਲਈ ਪੰਜਾਬ ਦੇ ਹਰ ਪਿੰਡ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਇਕ ਸਪੋਰਟਸ ਨਰਸਰੀ ਸਥਾਪਤ ਕਰਨ ਦੀ ਯੋਜਨਾ ਹੈ।