Monday, April 28, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫ਼ੌਜ ਦਾ ਐਕਸ਼ਨ ਸ਼ੁਰੂ,...

ਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਫ਼ੌਜ ਦਾ ਐਕਸ਼ਨ ਸ਼ੁਰੂ, ਅੱਧੀ ਰਾਤੀਂ ਹੋ ਗਏ ਧਮਾਕੇ

 

ਨੈਸ਼ਨਲ ਡੈਸਕ- ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ ‘ਚ 22 ਅਪ੍ਰੈਲ ਨੂੰ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਹੁਣ ਵੱਡਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਹਮਲੇ ਦੇ ਪਿੱਛੇ ਅੱਤਵਾਦੀਆਂ ਨੂੰ ਸਬਕ ਸਿਖਾਉਣ ਲਈ, ਸੁਰੱਖਿਆ ਏਜੰਸੀਆਂ ਨੇ ਤੇਜ਼ ਅਤੇ ਟਾਰਗੇਟ ਕਾਰਵਾਈ ਦਾ ਮੋਰਚਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸਖਤ ਕਾਰਵਾਈ’ ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਹੀ, ਹੁਣ ਜ਼ਮੀਨੀ ਪੱਧਰ ‘ਤੇ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਸਿਲਸਿਲੇ ‘ਚ ਸਭ ਤੋਂ ਵੱਡੀ ਕਾਰਵਾਈ ਤ੍ਰਾਲ ‘ਚ ਹੋਈ। ਇੱਥੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਦੇ ਘਰ ਨਸ਼ਟ ਕਰ ਦਿੱਤੇ ਗਏ ਹਨ, ਜਿਨ੍ਹਾਂ ਬਾਰੇ ਮੰਨਿਆ ਜਾ ਰਿਹਾ ਹੈ ਕਿ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਹਮਲੇ ‘ਚ ਉਨ੍ਹਾਂ ਦਾ ਹੱਥ ਸੀ। ਅਧਿਕਾਰਤ ਸੂਤਰਾਂ ਅਤੇ ਸਥਾਨਕ ਨਿਵਾਸੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤ੍ਰਾਲ ਪੁਲਵਾਮਾ ਦੇ ਮੋਨਾਘਾਮਾ ਇਲਾਕੇ ਦੇ ਆਸਿਫ਼ ਸ਼ੇਖ ਅਤੇ ਅਨੰਤਨਾਗ ਦੇ ਆਦਿਲ ਹੁਸੈਨ ਥੋਕਰ ਦੇ ਘਰਾਂ ‘ਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਧਮਾਕਾ ਕੀਤਾ ਗਿਆ।

ਹਾਲਾਂਕਿ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ ‘ਚ ਇਕ ਘਰ ‘ਚ ਕੁਝ ਵਿਸਫ਼ੋਟਕ ਸਮੱਗਰੀ ਮੌਜੂਦ ਹੋਣ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ ‘ਚ ਸੁਰੱਖਿਆ ਫ਼ੋਰਸਾਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁਝ ਸ਼ੱਕੀ ਵਸਤੂਆਂ ਦੇਖੀਆਂ ਗਈਆਂ। ਉਨ੍ਹਾਂ ਦੱਸਿਆ,”ਸੁਰੱਖਿਆ ਫ਼ੋਰਸਾਂ ਨੇ ਖ਼ਤਰਾ ਮਹਿਸੂਸ ਕੀਤਾ ਅਤੇ ਸੁਰੱਖਿਆ ਲਈ ਤੁਰੰਤ ਪਿੱਛੇ ਹਟ ਗਏ ਪਰ ਇਕ ਵੱਡਾ ਧਮਾਕਾ ਹੋਇਆ, ਜਿਸ ‘ਚ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਅਜਿਹਾ ਲੱਗਦਾ ਹੈ ਕਿ ਕੁਝ ਸ਼ੱਕੀ ਵਿਸਫ਼ੋਟਕ ਸਮੱਗਰੀ ਮੌਜੂਦ ਸੀ।” ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜਾਂਚ ਆਪਣੇ ਹੱਥਾਂ ‘ਚ ਲੈ ਲਈ ਹੈ। ਇਸ ਤੋਂ ਇਲਾਵਾ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਬਲ ਪੂਰੇ ਖੇਤਰ ‘ਚ ਵਿਆਪਕ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਅਜੇ ਵੀ ਆਲੇ ਦੁਆਲੇ ਦੇ ਜੰਗਲਾਂ ‘ਚ ਲੁਕੇ ਹੋਏ ਹਨ। ਹੁਣ ਤੱਕ ਲਗਭਗ 2000 ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ ਅਤੇ ਕਈਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੁਖਦਾਈ ਹਮਲੇ ‘ਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਮਾਰੇ ਗਏ ਸਨ। ਚਸ਼ਮਦੀਦਾਂ ਦੇ ਅਨੁਸਾਰ, ਅੱਤਵਾਦੀਆਂ ਨੇ ਯਾਤਰੀਆਂ ਤੋਂ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਗੋਲੀਆਂ ਚਲਾਈਆਂ। ਮਰਨ ਵਾਲਿਆਂ ‘ਚੋਂ ਜ਼ਿਆਦਾਤਰ ਹਿੰਦੂ ਭਾਈਚਾਰੇ ਦੇ ਸਨ। ਇਸ ਹਮਲੇ ‘ਚ ਅਨੰਤਨਾਗ ਦਾ ਰਹਿਣ ਵਾਲਾ ਆਦਿਲ ਸ਼ਾਹ ਇਕਲੌਤਾ ਮੁਸਲਮਾਨ ਮਾਰਿਆ ਗਿਆ ਸੀ।