ਇੰਟਰਨੈਸ਼ਨਲ – ਚੀਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਲਿਓਨਿੰਗ ਸੂਬੇ ਦੇ ਲਿਓਯਾਂਗ ਸ਼ਹਿਰ ‘ਚ ਮੰਗਲਵਾਰ ਦੀ ਦੁਪਹਿਰ ਨੂੰ ਇਕ ਰੈਸਟੋਰੈਂਟ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 22 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਹੋਰ ਝੁਲਸ ਗਏ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਹ ਅੱਗ ਦੁਪਹਿਰ ਕਰੀਬ 12.30 ਵਜੇ ਲੱਗੀ, ਜਿਸ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਸ ਭਿਆਨਕ ਮੰਜ਼ਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਰੈਸਟੋਰੈਂਟ ਦੀਆਂ ਖਿੜਕੀਆਂ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਸਾਫ਼ ਦੇਖਿਆਂ ਜਾ ਸਕਦੀਆਂ ਹਨ।
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਤੇ ਆ ਕੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜ਼ਖ਼ਮੀਆਂ ਦੇ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤੇ ਮ੍ਰਿਤਕਾਂ ਦੇ ਪਰਿਵਾਰ ਲਈ ਦੁੱਖ ਜਤਾਇਆ ਹੈ।