ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿਚਕਾਰ ਸਾਲਾਂ ਪੁਰਾਣਾ ਪਾਣੀ ਦਾ ਵਿਵਾਦ ਇਕ ਵਾਰ ਫਿਰ ਤੋਂ ਭੱਖਦਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਫਿਰ ਤੋਂ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਾਲ ਹੀ ਵਿਚ ਹਰਿਆਣਾ ਵੱਲੋਂ ਪਾਣੀ ਦੀ ਕਿੱਲਤ ਦੀ ਸ਼ਿਕਾਇਤ ਮਗਰੋਂ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਤਿੱਖੀ ਬਿਆਨਬਾਜ਼ੀ ਦਾ ਕਾਰਨ ਬਣ ਗਿਆ ਹੈ।
ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ”ਪੰਜਾਬ ਦਾ ਪਾਣੀ ਸਾਡੇ ਲੋਕਾਂ ਦੀ ਜੀਵਨ ਰੇਖਾ ਹੈ- ਇੱਕ ਵੀ ਬੂੰਦ ਗੈਰ-ਕਾਨੂੰਨੀ ਢੰਗ ਨਾਲ ਹਰਿਆਣਾ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਇਹ ਪੰਜਾਬ ਦੇ ਹੱਕਾਂ ਦੀ ਲੜਾਈ ਹੈ, ਅਤੇ ਅਸੀਂ ਇਸਦੇ ਹਰ ਇੱਕ ਅੰਸ਼ ਦੀ ਰੱਖਿਆ ਕਰਾਂਗੇ।”