ਅੰਮ੍ਰਿਤਸਰ – ਪਾਕਿਸਤਾਨੀ ਏਜੰਸੀਆਂ ਲਗਾਤਾਰ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਬੀ. ਐੱਸ. ਐੱਫ. ਵੱਲੋਂ ਇਸ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਬੈਰੋਪਾਲ ਦੇ ਇਲਾਕੇ ‘ਚ ਇਕ ਡਰੋਨ ਰਾਹੀਂ ਸੁੱਟੀ ਗਈ ਖੇਪ ਬਰਾਮਦ ਕੀਤੀ ਹੈ। ਜਿਸ ‘ਚ ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ, 6 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਵੀ ਬੀ. ਐੱਸ. ਐੱਫ.ਨੇ ਸਰਹੱਦੀ ਪਿੰਡ ਬੱਲਰਵਾਲ ਦੇ ਇਲਾਕੇ ਵਿੱਚ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਸੀ, ਜਿਸ ਵਿੱਚ 6 ਹੈਂਡ ਗ੍ਰਨੇਡ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਜ਼ਬਤ ਕੀਤੇ ਗਏ ਸਨ।