ਜੰਮੂ : ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿ ਸਰਹੱਦ ‘ਤੇ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨੀ ਫ਼ੌਜ ਵੱਲੋਂ ਬਿਨਾ ਕਿਸੇ ਉਕਸਾਵੇ ਦੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੇ DGMO ਨੂੰ ਹੌਟਲਾਈਨ ਰਾਹੀਂ Warning ਵੀ ਦਿੱਤੀ ਗਈ ਹੈ, ਇਸ ਦੇ ਬਾਵਜੂਦ ਗੋਲੀਬਾਰੀ ਨਹੀਂ ਰੁੱਕ ਰਹੀ।
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਜੰਮੂ-ਕਸ਼ਮੀਰ ਦੇ ਪੰਜ ਜ਼ਿਲ੍ਹਿਆਂ ਵਿਚ ਅੱਠ ਥਾਵਾਂ ਤੋਂ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਰਿਪੋਰਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਵਿਚਕਾਰ ਸਰਹੱਦ ਪਾਰ ਤੋਂ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਦੀ ਇਹ ਲਗਾਤਾਰ 10ਵੀਂ ਰਾਤ ਸੀ।