ਅੰਮ੍ਰਿਤਸਰ : ਪਹਿਲਗਾਮ ਦੀ ਘਟਨਾ ਤੋਂ ਬਾਅਦ ਸਰਹੱਦੀ ਤਣਾਅ ਵਧਣ ਦੇ ਮੱਦੇਨਜ਼ਰ ਅੱਜ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅਟਾਰੀ ਵਾਹਗਾ ਸਰਹੱਦ ਦੇ ਨੇੜਲੇ ਪਿੰਡ ਰੋੜਾਂਵਾਲੀ ਦਾ ਦੌਰਾ ਕੀਤਾ। ਇਥੇ ਪਹੁੰਚ ਕੇ ਉਹਨਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ।
ਸਾਂਸਦ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਮੈਂ ਲੋਕ ਸਭਾ ਮੈਂਬਰ ਹਾਂ ਅਤੇ ਇਹ ਪਿੰਡ ਮੇਰੇ ਹਲਕੇ ਵਿੱਚ ਆਉਂਦੇ ਹਨ। ਪਹਿਲਗਾਮ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਕਰਕੇ ਸਰਹੱਦੀ ਪਿੰਡਾਂ ਦੇ ਲੋਕ ਬਹੁਤ ਚਿੰਤਤ ਹਨ। ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਨ ਅਤੇ ਹਾਲ-ਚਾਲ ਪੁੱਛਣ ਲਈ ਮੈਂ ਇੱਥੇ ਆਇਆ ਹਾਂ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਦੀ ਭੂਮਿਕਾ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤੀ ਜਾ ਸਕਦੀ। ਇਹ ਲੋਕ ਅੱਜ ਵੀ ਦੇਸ਼ ਦੀ ਸੁਰੱਖਿਆ ਲਈ ਸਾਥੀ ਬਣ ਕੇ ਖੜੇ ਹਨ ਅਤੇ ਹਰ ਕਿਸਮ ਦੇ ਚੁਣੌਤੀਪੂਰਨ ਹਾਲਾਤ ਵਿੱਚ ਭਰੋਸੇਯੋਗ ਭੂਮਿਕਾ ਨਿਭਾ ਰਹੇ ਹਨ।