Wednesday, May 14, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: 'ਮਹਾਨ ਕੋਸ਼' ਬਾਰੇ ਮਾਹਿਰ ਕਮੇਟੀ...

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

ਚੰਡੀਗੜ੍ਹ 6 ਮਈ 2025

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ।

ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ।

ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤਾਨੀ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਪਰਮਿੰਦਰਜੀਤ ਕੌਰ ਪੰਜਾਬੀ ਯੂਨੀਵਰਸਿਟੀ, ਕੁਲਜੀਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਸ਼ਪਾਲ ਸਿੰਘ, ਡਾ ਖੁਸ਼ਹਾਲ ਸਿੰਘ, ਰਾਜਿੰਦਰ ਸਿੰਘ ਖਾਲਸਾ, ਅਮਰਿੰਦਰ ਸਿੰਘ, ਪਿਆਰੇ ਲਾਲ ਗਰਗ ਅਸ਼ੋਕ ਚਾਵਲਾ ਸ਼ਾਮਿਲ ਹੋਏ।