ਲੁਧਿਆਣਾ ਦੇ ਪਿੰਡ ਬੱਡੇਵਾਲ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਸੂਆ ਰੋਡ ’ਤੇ ਤਿੰਨ ਵਿਅਕਤੀਆਂ ਨੇ ਦੋਸਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖਾਲੀ ਪਲਾਟ ਵਿੱਚ ਸੁੱਟ ਕੇ ਫ਼ਰਾਰ ਹੋ ਗਏ। ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਮ੍ਰਿਤਕ ਦੀ ਪਛਾਣ 26 ਸਾਲਾ ਵਿਕਾਸ ਕੁਮਾਰ ਵਾਸੀ ਪਿੰਡ ਬਰੇਵਾਲ ਵਜੋਂ ਹੋਈ ਹੈ, ਜੋ ਕਿ ਮਜ਼ਦੂਰੀ ਕਰਦਾ ਸੀ। ਸਰਾਭਾ ਨਗਰ ਪੁਲੀਸ ਨੇ ਉਸ ਦੇ ਤਿੰਨ ਦੋਸਤਾਂ ਸੂਰਜ ਕੁਮਾਰ, ਮਨੋਜ ਸਾਹਨੀ ਅਤੇ ਅਜੇ ਸਾਹਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਬੀਕੂ ਕੁਮਾਰ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਪੇਂਟਰ ਸੀ ਪਰ ਜਦ ਉਹ ਘਰ ਨਹੀਂ ਪੁੱਜਾ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ ਪਰ ਜਦ ਸੂਆ ਰੋਡ ਨੇੜੇ ਪੁੱਜਾ ਤਾਂ ਦੇਖਿਆ ਕਿ ਤਿੰਨ ਵਿਅਕਤੀ ਉਸ ਦੇ ਭਰਾ ਦੀ ਕੁੱਟਮਾਰ ਕਰ ਰਹੇ ਸਨ।ਸੂਰਜ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।