ਪਟਿਆਲਾ : ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 4 ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਬੱਸ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ।
ਹਾਦਸੇ ਵਿਚ 4 ਬੱਚਿਆਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ 5 ਬੁਰੀ ਤਰ੍ਹਾਂ ਜ਼ਖਮੀ ਹਨ। ਜਿਨ੍ਹਾਂ ਵਿਚੋਂ ਤਿੰਨ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਚੁੱਕੀ ਹੈ।