Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਰਹੱਦ ਨਾਲ ਲੱਗਦੇ ਜ਼ਿਲ੍ਹੇ ਹਾਈ ਅਲਰਟ 'ਤੇ, ਜਨਤਾ ਦੀ ਸੁਰੱਖਿਆ ਲਈ ਹਰ...

ਸਰਹੱਦ ਨਾਲ ਲੱਗਦੇ ਜ਼ਿਲ੍ਹੇ ਹਾਈ ਅਲਰਟ ‘ਤੇ, ਜਨਤਾ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਜਨਤਕ ਪ੍ਰੋਗਰਾਮ ਕੀਤੇ ਰੱਦ – ਅਰੋੜਾ

 

 

ਚੰਡੀਗੜ੍ਹ, 7 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਈ ਅੱਤਵਾਦੀ ਘਟਨਾ ਦੀ ਜਵਾਬੀ ਕਾਰਵਾਈ ਵਿੱਚ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ 9 ਟਿਕਾਣਿਆਂ ‘ਤੇ ਕੀਤੇ ਗਏ ਮਿਸਾਈਲ ਹਮਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਸਾਰੇ 140 ਕਰੋੜ ਲੋਕ, ਜਿਨ੍ਹਾਂ ਵਿੱਚ ਤਿੰਨ ਕਰੋੜ ਪੰਜਾਬੀਆਂ ਵੀ ਸ਼ਾਮਲ ਹਨ, ਭਾਰਤੀ ਫ਼ੌਜ ‘ਤੇ ਮਾਣ ਮਹਿਸੂਸ ਕਰ ਰਹੇ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਦੋਂ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ, ਪੰਜਾਬੀਆਂ ਨੇ ਹਮੇਸ਼ਾ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਅੱਗੇ ਆਏ ਹਨ। ਇਸ ਵਾਰ ਵੀ ਅਸੀਂ ਪਾਕਿਸਤਾਨ ਨੂੰ ਜਵਾਬ ਦੇਣ ਲਈ ਤਿਆਰ ਹਾਂ।

ਅਰੋੜਾ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਸੈਕੰਡ ਲਾਈਨ ਆਫ਼ ਡਿਫੈਂਸ ਵੀ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੀ ਪੁਲਿਸ ਫੋਰਸ ਜੰਗ ਵਿੱਚ ਭਾਰਤੀ ਫ਼ੌਜ ਨਾਲ ਮਿਲ ਕੇ ਹਰ ਪਾਕਿਸਤਾਨੀ ਹਮਲੇ ਦਾ ਢੁਕਵਾਂ ਜਵਾਬ ਦੇਵੇਗੀ।

ਅਰੋੜਾ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 532 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ। ਇਸ ਲਈ, ਕਿਸੇ ਵੀ ਤਰ੍ਹਾਂ ਦੇ ਫ਼ੌਜੀ ਤਣਾਅ ਦੌਰਾਨ, ਪੰਜਾਬ ਸਰਕਾਰ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਇਸ ਲਈ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਜਨਤਕ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਜਵਾਬੀ ਕਾਰਵਾਈ ਕਰਦਾ ਹੈ ਤਾਂ ਅਸੀਂ ਇਸਦੇ ਲਈ ਪੂਰੀ ਤਰ੍ਹਾਂ ਤਿਆਰ ਹਾਂ। ਸਾਨੂੰ ਪਤਾ ਸੀ ਕਿ ਜਦੋਂ ਭਾਰਤੀ ਫ਼ੌਜ ਹਮਲਾ ਕਰੇਗੀ, ਤਾਂ ਪਾਕਿਸਤਾਨ ਵੀ ਜਵਾਬੀ ਕਾਰਵਾਈ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਲਈ ਅਸੀਂ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਹਨ।

ਪੰਜਾਬ ਪੁਲਿਸ ਭਾਰਤੀ ਫ਼ੌਜ ਨਾਲ ਹਰ ਸੰਭਵ ਸਹਿਯੋਗ ਕਰ ਰਹੀ ਹੈ ਅਤੇ ਸਾਂਝੇ ਤੌਰ ‘ਤੇ ਹੋਰ ਤਿਆਰੀਆਂ ਕਰ ਰਹੀ ਹੈ। ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਸਾਰੇ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਜਨਤਕ ਸੁਰੱਖਿਆ ਨੂੰ ਕੋਈ ਖ਼ਤਰਾ ਨਾ ਹੋਵੇ।