ਚੰਡੀਗੜ੍ਹ : ਚੰਡੀਗੜ੍ਹ ‘ਚ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ। ਸਾਇਰਨ ਲਗਾਤਾਰ 10 ਮਿੰਟ ਤੋਂ ਵੱਜ ਰਹੇ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਦੇ ਏਅਰਬੇਸ ਸਟੇਸ਼ਨ ‘ਤੇ ਡਰੋਨ ਹਮਲਾ ਹੋਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।