ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਦੇ ਮਾਹੌਲ ਵਿਚਾਲੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਟਵੀਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕਿਸੇ ਵਿਦਿਆਰਥੀ ਨੂੰ ਕੈਂਪਸ ਛੱਡਣ ‘ਚ ਪਰੇਸ਼ਾਨੀ ਆਉਂਦੀ ਹੈ ਜਾਂ ਉਸ ਦੀ ਕੈਂਪਸ ਛੱਡਣ ਦੀ ਇੱਛਾ ਨਹੀਂ ਹੈ ਤਾਂ ਉਸ ਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੰਸਥਾਵਾਂ ਨੂੰ ਕੈਂਪਸ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕਾਰਨ ਵਿਦਿਆਰਥੀਆਂ ਨੂੰ ਰੁਕਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਘਰ ਵਾਪਸ ਜਾਣ ਵਾਲੇ ਵਿਦਿਆਰਥੀਆਂ ਤੋਂ ਕਿਸੇ ਤਰ੍ਹਾਂ ਦਾ ਕੋਈ ਜੁਰਮਾਨਾ ਨਹੀਂ ਲਿਆ ਜਾਵੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਹਰ ਕਾਲਜ ਅਤੇ ਯੂਨੀਵਰਸਿਟੀ ਨੂੰ ਯਕੀਨੀ ਕਰਨੀ ਪਵੇਗੀ।
ਤਣਾਅ ਵਿਚਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
Latest Articel
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ
ਚੰਡੀਗੜ੍ਹ, 17 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ...
ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ...
ਚੰਡੀਗੜ੍ਹ, 17 ਜੁਲਾਈ:
ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ...
ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ...
ਚੰਡੀਗੜ੍ਹ, 17 ਜੁਲਾਈ :
ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ...
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ...
ਅੰਮ੍ਰਿਤਸਰ ਸਰਹੱਦ ‘ਤੇ ਵੱਡੀ ਕਾਰਵਾਈ, ਇਕ ਦਿਨ ‘ਚ 6 ਡਰੋਨ ਤੇ 10 ਕਰੋੜ ਦੀ...
ਅੰਮ੍ਰਿਤਸਰ : ਬੀਐਸਐਫ ਨੇ ਨਸ਼ਾ ਤੇ ਡਰੋਨ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਸੈਕਟਰ ਦੀ ਬੀਐਸਐਫ ਟੀਮ ਨੇ ਸਿਰਫ ਇੱਕ ਦਿਨ...