ਅੰਮ੍ਰਿਤਸਰ- ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਕਾਂਡ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮਜੀਠਾ ਦੇ ਡੀ. ਐੱਸ. ਪੀ ਅਤੇ ਐੱਸ. ਐੱਚ. ਓ. ਨੂੰ ਸਸਪੈਂਡ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਮਜੀਠਾ ਦੇ 3 ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਦੇ ਲੋਕ ਸ਼ਾਮਲ ਹਨ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੀ ਵੱਡਾ ਐਕਸ਼ਨ ਲਿਆ ਹੈ।
ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਤੇ ਮੁੱਖ ਸਪਲਾਇਰ ਸਣੇ 6 ਮੁਲਜ਼ਮਾਂ ਨੂੰ 7 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ, ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾਰੜੀ ਕਲਾਂ, ਗੁਰਜੰਟ ਸਿੰਘ ਤੇ ਨਿੰਦਰ ਕੌਰ ਵਾਸੀ ਥੀਰੇਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਰੈਕੇਟ ਦਾ ਕਿੰਗਪਿਨ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਸੀ। ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਉਰਫ਼ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਦਾ ਭਰਾ ਹੈ।