Tuesday, May 13, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking News'ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼' :...

‘ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼’ : PM ਮੋਦੀ

ਜਲੰਧਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਵੀਰਾਂ ਦੀ ਇਸ ਧਰਤੀ ਤੋਂ ਨੇਵੀ, ਆਰਮੀ ਅਤੇ ਹਵਾਈ ਫ਼ੌਜ ਦੇ ਸਾਰੇ ਜਵਾਨਾਂ ਨੂੰ ਸੈਲਿਊਟ ਕਰਦਾ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਤੁਹਾਡੀ ਦਲੇਰੀ ਦੀ ਵਜ੍ਹਾ ਤੋਂ ਆਪ੍ਰੇਸ਼ਨ ਸਿੰਦੂਰ ਦੀ ਗੂੰਜ ਦੁਨੀਆ ਦੇ ਹਰ ਕੋਨੇ ਵਿਚ ਸੁਣਾਈ ਦੇ ਰਹੀ ਹੈ। ਹਰ ਭਾਰਤੀ ਤੁਹਾਡੇ ਨਾਲ ਖੜ੍ਹਾ ਹੈ ਅਤੇ ਹਰ ਭਾਰਤੀ ਦੀ ਪ੍ਰਾਰਥਨਾ ਤੁਹਾਡੇ ਨਾਲ ਹੈ। ਅੱਜ ਹਰ ਦੇਸ਼ ਵਾਸੀ ਤੁਹਾਡਾ ਧੰਨਵਾਦੀ ਹੈ। ਆਪ੍ਰੇਸ਼ਨ ਸਿੰਦੂਰ ਕੋਈ ਆਮ ਫੌਜੀ ਮੁਹਿੰਮ ਨਹੀਂ ਹੈ, ਇਹ ਭਾਰਤ ਦੀ ਨੀਤੀ ਅਤੇ ਫੈਸਲਾਕੁੰਨ ਮੁਹਿੰਮ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਧਰਤੀ ਮਹਾਤਮਾ ਬੁੱਧ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਹੈ। ਅੱਤਵਾਦੀਆਂ ਨੇ ਸਾਡੀਆਂ ਧੀਆਂ ਦਾ ਸਿੰਦੂਰ ਖੋਹਿਆ ਗਿਆ, ਜਿਸ ਦਾ ਬਦਲਾ ਲੈਣ ਲਈ ਭਾਰਤ ਨੇ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਹੈ। ਭਾਰਤ ਵਿਚ ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ, ਵਿਨਾਸ਼। ਇਸ ਲਈ ਅਜਿਹੀਆਂ ਕੋਝੀ ਸੋਚ ਰੱਖਣ ਵਾਲੇ ਲੋਕ ਅੱਗੇ ਤੋਂ ਭਾਰਤ ਵੱਲ ਦੇਖਣ ਤੋਂ ਪਹਿਲਾਂ ਇਕ ਵਾਰ ਆਪਣਾ ਅੰਜਾਮ ਜ਼ਰੂਰ ਸੋਚ ਲੈਣ।