ਦਿੱਲੀ ਵਿੱਚ ਲੋਕ ਸਭਾ ਚੋਣਾਂ ਖਤਮ ਹੋਏ ਚਾਰ ਦਿਨ ਵੀ ਨਹੀਂ ਹੋਏ ਹਨ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਖ਼ਬਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਨਾਲ ਸੰਬੰਧਿਤ ਹੈ। ਅੱਜ ਸੁਨੀਤਾ ਕੇਜਰੀਵਾਲ ਦੀ ਅਗਵਾਈ ‘ਚ ਮੁੱਖ ਮੰਤਰੀ ਨਿਵਾਸ ‘ਤੇ ਹੋਈ ਵਿਧਾਇਕਾਂ ਦੀ ਬੈਠਕ ‘ਚ ਵੱਡਾ ਫੈਸਲਾ ਲਿਆ ਗਿਆ। ਜਿਸ ‘ਚ ਕਿਹਾ ਗਿਆ ਕਿ ‘ਆਪ’ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ‘ਆਪ’ ਦਾ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ।
ਹਾਲਾਂਕਿ, ਇਹ ਪਹਿਲਾਂ ਹੀ ਸ਼ੱਕ ਜਤਾਇਆ ਜਾ ਰਿਹਾ ਸੀ ਕਿਉਂਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਤੋਂ ਇਸ ਗਠਜੋੜ ਬਾਰੇ ਸਵਾਲ ਕੀਤੇ ਗਏ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਇਹ ਕੋਈ ਅਰੇਂਜਡ ਮੈਰਿਜ਼ ਨਹੀਂ ਹੈ। ਦੇਸ਼ ਅਤੇ ਵਿਰੋਧੀ ਧਿਰ ਨੂੰ ਹੁਣ ਇਕਜੁੱਟ ਹੋਣ ਦੀ ਲੋੜ ਹੈ। ਇਸੇ ਲਈ ਇਹ ਗਠਜੋੜ ਕੀਤਾ ਗਿਆ ਹੈ।