ਜਸਟਿਸ ਬੀ. ਆਰ. ਗਵਈ ਨੇ ਸੁਪਰੀਮ ਕੋਰਟ ਦੇ 52ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਗਵਈ ਦੇਸ਼ ਵਿਚ ਦਲਿਤ ਭਾਈਚਾਰੇ ਦੇ ਦੂਜੇ ਚੀਫ਼ ਜਸਟਿਸ ਬਣੇ ਹਨ। ਜਸਟਿਸ ਸੰਜੀਵ ਖੰਨਾ ਨੇ ਚੀਫ ਜਸਟਿਸ ਦੇ ਰੂਪ ਵਿਚ ਬੀ. ਆਰ. ਗਵਈ ਦੇ ਨਾਂ ਦੀ ਸਿਫ਼ਾਰਿਸ਼ ਕੀਤੀ ਸੀ। ਜਸਟਿਸ ਸੰਜੀਵ ਦਾ ਕਾਰਜਕਾਲ 13 ਮਈ ਨੂੰ ਖਤਮ ਹੋ ਗਿਆ ਹੈ। ਜਸਟਿਸ ਗਵਈ ਦਾ ਪੂਰਾ ਨਾਂ ਭੂਸ਼ਣ ਰਾਮਕ੍ਰਿਸ਼ਨ ਗਵਈ ਹੈ।