ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਇੱਥੇ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਰਬ ਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ 100 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਤੋਂ ਇਲਾਵਾ ਐੱਸ. ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਫਿਰੋਜ਼ਪੁਰ ਦੀ ਮਨਵੀਰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 500 ਵਿਚੋਂ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਮਾਨਸਾ ਦੀ ਵਿਦਿਆਰਥਣ ਅਰਸ਼ ਪੁੱਤਰੀ ਕਰਮਜੀਤ ਸਿੰਘ ਨੇ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ, ਹਰਸੀਰਤ ਕੌਰ ਨੇ ਪੰਜਾਬ ਭਰ ‘ਚੋਂ ਕੀਤਾ ਟਾਪ
Latest Articel
ਦਾਦੀ-ਪੋਤੇ ਨੇ ਇਕੱਠਿਆਂ ਪਾਸ ਕੀਤੀ 10ਵੀਂ ਜਮਾਤ ਦੀ ਪ੍ਰੀਖਿਆ
ਮੁੰਬਈ- ਕਿਹਾ ਜਾਂਦਾ ਹੈ ਕਿ ਪੜ੍ਹਨ ਦੀ ਕੋਈ ਉਮਰ ਨਹੀਂ ਹੁੰਦੀ। ਪੜ੍ਹਨ ਦਾ ਜਨੂੰਨ ਅਤੇ ਸਖ਼ਤ ਮਿਹਨਤ ਇਨਸਾਨ ਨੂੰ ਉਸ ਦੀ ਮੰਜ਼ਿਲ ਤੱਕ ਜ਼ਰੂਰ...
‘ਰੰਗਲੇ ਪੰਜਾਬ’ ਦੀ ਦਿਸ਼ਾ ‘ਚ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ 'ਰੰਗਲਾ ਪੰਜਾਬ ਸੁਸਾਇਟੀ' ਬਣਾਉਣ ਦਾ ਐਲਾਨ ਕੀਤਾ ਗਿਆ...
ਨਤੀਜਿਆਂ ‘ਚ ਪੰਜਾਬ ਦੀ ਕੁੜੀ ਨੇ ਮਾਰੀ ਬਾਜ਼ੀ, ਆਲ ਇੰਡੀਆ ਲੈਵਲ ‘ਤੇ ਮਿਲਿਆ ਦੂਜਾ...
ਫਿਰੋਜ਼ਪੁਰ : ਸੀ. ਬੀ. ਐੱਸ. ਈ. ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਦੌਰਾਨ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਤਨਿਸ਼ਕਾ ਚੋਪੜਾ ਬਾਜ਼ੀ ਮਾਰ ਗਈ ਹੈ।...
ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਜਸਕਰਨ...
ਭਾਰਤ ਦੀ ਵੱਡੀ ਕਾਰਵਾਈ, ਚੀਨ ਦੇ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਅਕਾਊਂਟ ਕੀਤੇ...
ਨਵੀਂ ਦਿੱਲੀ/ ਬੀਜਿੰਗ - ਭਾਰਤ ਨੇ ਚੀਨ ਦੇ ਸਮਾਚਾਰ ਸੰਗਠਨਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ 'ਐਕਸ'...