Tuesday, January 7, 2025

Become a member

Get the best offers and updates relating to Liberty Case News.

― Advertisement ―

spot_img
spot_img
HomeDeshਥੱਪੜ ਵਾਲੀ ਘਟਨਾ ਨੂੰ ਲੈ ਕੇ SGPC ਪ੍ਰਧਾਨ ਦੀ ਕੰਗਨਾ ਨੂੰ ਦੋ-ਟੁੱਕ,...

ਥੱਪੜ ਵਾਲੀ ਘਟਨਾ ਨੂੰ ਲੈ ਕੇ SGPC ਪ੍ਰਧਾਨ ਦੀ ਕੰਗਨਾ ਨੂੰ ਦੋ-ਟੁੱਕ, ਕੰਗਨਾ ਨੇ ਪੰਜਾਬ ਵਿਰੋਧੀ ਮਾਨਸਿਕਤਾ ਦਾ ਕੀਤਾ ਪ੍ਰਗਟਾਵਾ

 

ਚੰਡੀਗੜ੍ਹ ਏਅਰਪੋਰਟ ’ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਘਟਨਾ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੱਖ-ਵੱਖ ਸੰਸਥਾਵਾਂ, ਵਿਅਕਤੀਆਂ ਵੱਲੋਂ ਜਿੱਥੇ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੂੰ ਸਮੱਰਥਨ ਦਿੱਤਾ ਜਾ ਰਿਹਾ ਤਾਂ ਉੱਥੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕੁਲਵਿੰਦਰ ਦੇ ਸਮਰੱਥਨ ਵਿੱਚ ਨਿਤਰੇ ਹਨ। ਧਾਮੀ ਨੇ ਐਕਸ ’ਤੇ ਟਵੀਟ ਕਰਦਿਆਂ ਕੰਗਨਾ ਰਣੌਤ ਨੂੰ ਨਿਸ਼ਾਨੇ ’ਤੇ ਲਿਆ ਹੈ। ਹਰਜਿੰਦਰ ਸਿੰਘ ਧਾਮੀ ਨੇ ਲਿਖਿਆ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਧਾਮੀ ਨੇ ਅੱਗੇ ਲਿਖਿਆ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅੱਤਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਇਹ ਉਸ ਦੀ ਆਪਣੀ ਜੁਬਾਨ ਰਾਹੀਂ ਫੈਲਾਇਆ ਜਾ ਰਿਹਾ ਅਤਿਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ। ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ।

ਇਸ ਦੇ ਨਾਲ ਹੀ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਹੈ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ। ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।