ਸ਼੍ਰੀਨਗਰ- ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਅੱਤਵਾਦ ਵਿਰੋਧੀ ਮੁਹਿੰਮਾਂ ‘ਚ ਤੇਜ਼ੀ ਲਿਆਉਂਦੇ ਹੋਏ ਕਸ਼ਮੀਰ ‘ਚ ਪਿਛਲੇ ਤਿੰਨ ਦਿਨਾਂ ‘ਚ 6 ਖ਼ਤਰਨਾਕ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮੇਜਰ ਜਨਰਲ ਧਨੰਜੈ ਜੋਸ਼ੀ (ਜੀਓਸੀ ਵਿਕਟਰ ਫੋਰਸ) ਨੇ ਕਿਹਾ ਕਿ ਦੱਖਣੀ ਕਸ਼ਮੀਰ ‘ਚ 2 ਵੱਡੀਆਂ ਅੱਤਵਾਦ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ।
ਮੇਜਰ ਜਨਰਲ ਜੋਸ਼ੀ ਨੇ ਦੱਸਿਆ,”ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ), ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਨੇ ਮਿਲ ਕੇ ਕੇਲੱਰ (ਸ਼ੋਪੀਆਂ) ਅਤੇ ਤ੍ਰਾਲ (ਪੁਲਵਾਮਾ) ‘ਚ ਇਨ੍ਹਾਂ ਮੁਹਿੰਮਾਂ ਨੂੰ ਅੰਜਾਮ ਦਿੱਤਾ ਅਤੇ 6 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ। ਇਹ ਸਿਰਫ਼ ਸੁਰੱਖਿਆ ਫ਼ੋਰਸਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਿਆ।”