ਜਲੰਧਰ – ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਪੰਜਾਬ ਵਿਚ ਮੰਤਰੀ, ਵਿਧਾਇਕ ਅਤੇ ਇਲਾਕਾ ਇੰਚਾਰਜਾਂ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਕੀਤੀ ਜਾਵੇਗੀ। ਹਰੇਕ ਵਿਧਾਨ ਸਭਾ ਹਲਕੇ ਦੀਆਂ ਤਿੰਨ ਗ੍ਰਾਮ ਪੰਚਾਇਤਾਂ/ਵਾਰਡਾਂ ਵਿੱਚ ਇਹ ਨਸ਼ਾ ਮੁਕਤੀ ਦੀ ਯਾਤਰਾ ਕੱਢੀ ਜਾਵੇਗੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕਰਨਗੇ।
ਮੰਤਰੀ ਹਰਭਜਨ ਸਿੰਘ ਈ. ਟੀ. ਓ. ਜੰਡਿਆਲਾ ਵਿੱਚ ਨਸ਼ਾ ਮੁਕਤੀ ਦੀ ਯਾਤਰਾ ਕਰਨਗੇ। ਇਸੇ ਤਰ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਟਕਪੂਰਾ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਮਹਿੰਦਰ ਭਗਤ ਜਲੰਧਰ ਪੱਛਮੀ ਦੇ ਵੱਖ-ਵੱਖ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਗੜ੍ਹਸ਼ੰਕਰ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਰਵਜੋਤ ਸਿੰਘ ਸ਼ਾਮ ਚੌਰਾਸੀ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਖੰਨਾ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਨਸ਼ਾ ਮੁਕਤੀ ਯਾਤਰਾ ਕਰਨਗੇ। ਇਸੇ ਤਰ੍ਹਾਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਕਰਨਗੇ।