ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਮਾਰੇ ਗਏ ਸੈਲਾਨੀਆਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਮੰਗਲਵਾਰ ਨੂੰ ਹਾਈ ਕੋਰਟ ‘ਚ ਹੋਈ। ਦੱਸਣਯੋਗ ਹੈ ਕਿ ਪਹਿਲਗਾਮ ਹਮਲੇ ‘ਚ ਭਾਰਤੀ ਜਲ ਸੈਨਾ ਦੇ ਵਿਨੈ ਨਰਵਾਲ ਸਮੇਤ 26 ਸੈਲਾਨੀ ਮਾਰੇ ਗਏ ਸਨ।
ਇਸ ਮਾਮਲੇ ‘ਤੇ ਫੈਸਲਾ ਸੁਣਾਉਂਦੇ ਹੋਏ, ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੀ ਹਾਈ ਕੋਰਟ ਬੈਂਚ ਨੇ ਕਿਹਾ ਕਿ ਪਹਿਲਗਾਮ ‘ਚ ਮਾਰੇ ਗਏ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ‘ਚ ਅਦਾਲਤ ਨਵੀਆਂ ਨੀਤੀਆਂ ਨਹੀਂ ਬਣਾ ਸਕਦੀ। ਬੈਂਚ ਨੇ ਪਟੀਸ਼ਨਕਰਤਾ ਨੂੰ ਆਪਣੀ ਮੰਗ ਜਾਂ ਸ਼ਿਕਾਇਤ ਲਿਖਤੀ ਰੂਪ ‘ਚ ਢੁਕਵੇਂ ਅਧਿਕਾਰੀ ਜਾਂ ਅਥਾਰਟੀ ਨੂੰ ਸੌਂਪਣ ਲਈ ਕਿਹਾ। ਇਸ ਤੋਂ ਬਾਅਦ ਉਸ ਦੀ ਮੰਗ ‘ਤੇ 30 ਦਿਨਾਂ ਦੇ ਅੰਦਰ ਵਿਚਾਰ ਕੀਤਾ ਜਾਵੇਗਾ