ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆਵਾਂ ਚਾਰ ਜੁਲਾਈ ਤੋਂ ਸ਼ੁਰੂ ਹੋਣਗੀਆਂ।ਇਸ ਸਬੰਧੀ ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ 4 ਤੋਂ 11 ਜੁਲਾਈ ਤੱਕ ਸੈਲਫ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਅੱਠਵੀਂ ਤੇ ਦਸਵੀਂ ਜਮਾਤ ਦੀ ਪ੍ਰੀਖਿਆ 4 ਤੋਂ 16 ਜੁਲਾਈ ਤੱਕ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 4 ਤੋਂ 19 ਜੁਲਾਈ ਤੱਕ ਸਿੱਖਿਆ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਪੰਜਵੀਂ ਜਮਾਤ ਦੀ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਤੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਹੋਵੇਗਾ। ਡੇਟਸ਼ੀਟ ਹਦਾਇਤਾਂ ਤੇ ਹੋਰ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਵੀ ਮੁਹੱਈਆ ਕਰਵਾ ਦਿੱਤੀ ਗਈ ਹੈ।