ਨੈਸ਼ਨਲ – ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਭਾਰਤ ਵਿਚ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ। ਮਹਾਰਾਸ਼ਟਰ, ਤਾਮਿਲਨਾਡੂ ਅਤੇ ਕੇਰਲ ਵਰਗੇ ਸੂਬਿਆਂ ਤੋਂ 250 ਤੋਂ ਵੱਧ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਰਾਮਨਗਰੀ ਅਯੁੱਧਿਆ ਵਿਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਜਿਸ ਕਾਰਨ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ। ਅਯੁੱਧਿਆ ਵਿਚ ਕੋਰੋਨਾ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸਿਹਤ ਵਿਭਾਗ ਵਲੋਂ ਮੌਕ ਡਰਿੱਲ ਦੀ ਯੋਜਨਾ ਬਣਾਈ ਗਈ ਹੈ, ਜਿਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇਸ ਮੌਕ ਡਰਿੱਲ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਅਤੇ ਪ੍ਰਭਾਵੀ ਤਰੀਕੇ ਨਾਲ ਕਦਮ ਚੁੱਕੇ ਜਾ ਸਕਣ। ਇਸ ਮੌਕ ਡਰਿੱਲ ਦੌਰਾਨ ਅਯੁੱਧਿਆ ਦੀਆਂ ਵੱਖ-ਵੱਖ ਥਾਵਾਂ ‘ਤੇ ਕੋਰੋਨਾ ਇਨਫੈਕਸ਼ਨ ਦੇ ਪ੍ਰਸਾਰ ਨੂੰ ਰੋਕਣ ਲਈ ਕੀ ਉਪਾਅ ਕੀਤੇ ਜਾਣਗੇ, ਇਸ ਦੀ ਪਹਿਲਾਂ ਤੋਂ ਤਿਆਰੀ ਕੀਤੀ ਜਾਵੇਗੀ।