ਨਵੀਂ ਦਿੱਲੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦੇ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਇਕੱਠੇ ਕੰਮ ਕਰਨਗੇ। ਸੈਣੀ ਨੇ ਦਿੱਲੀ ਸਕੱਤਰੇਤ ਵਿਖੇ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਗੱਲ ਕਹੀ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਵਿੱਚ ਲਿਆਉਣ ਲਈ ਦਿੱਲੀ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ
ਉਨ੍ਹਾਂ ਮ ਆਦਮੀ ਪਾਰਟੀ (ਆਪ) ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਪਾਣੀ ਦੇ ਮੁੱਦੇ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਦੋਸ਼ ਲਗਾਉਂਦੇ ਹੋਏ ਕਿਹਾ, “ਗਰਮੀਆਂ ਵਿੱਚ ਪਾਣੀ ਦੀ ਖਪਤ ਵੱਧ ਜਾਂਦੀ ਹੈ..ਪੰਜਾਬ ਵਿਚ ਉਹਨਾਂ ਦੀ (ਆਪ) ਸਰਕਾਰ ਹੈ। ਉਨ੍ਹਾਂ ਨੇ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ…(ਆਪ) ਨੇ ਕਦੇ ਵੀ ਲੋਕਾਂ ਬਾਰੇ ਨਹੀਂ ਸੋਚਿਆ।” ਸੈਣੀ ਨੇ ਕਿਹਾ, “ਪੰਜਾਬ ਦੇ ਲੋਕ ਦੇਖ ਰਹੇ ਹਨ। ਮੈਨੂੰ ਲੱਗਦਾ ਹੈ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਜਾਵੇਗਾ ਅਤੇ ਉੱਥੇ ਵੀ ਕਮਲ ਖਿੜੇਗਾ।”