ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਤੋਂ ਐਕਸ਼ਨ ਮੌਡ ’ਚ ਆ ਗਏ ਹਨ। ਮੀਟਿੰਗ ਕਰਦਿਆਂ ਭਗਵੰਤ ਮਾਨ ਨੇ ਰਾਸ਼ਨ ਯੌਜਨਾ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਬਿਨ੍ਹਾਂ ਰੁਕਾਵਟ ਘਰ-ਘਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਜਿਸ ਲਈ ਸੂਬੇ ਦੀ ਸਰਕਾਰ ਵਚਨਬੱਧ ਹੈ। ਰਾਸ਼ਨ ਯੌਜਨਾ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਸੀਐੱਮ ਮਾਨ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਿਆ।
ਉਨ੍ਹਾਂ ਕਿਹਾ ਕਿ ਕੁਝ ਲੋਕ ਸਵਾਰਥੀ ਸਿਆਸੀ ਲਾਭ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸੂਬੇ ’ਚ ਜਾਣ-ਬੁੱਝ ਕੇ ਅਫਵਾਹ ਫੈਲਾਈ ਜਾ ਰਹੀ ਹੈ ਕਿ ਰਾਸ਼ਨ ਕਾਰਡਾਂ ਦੀ ਕਟੌਤੀ ਕੀਤੀ ਗਈ ਹੈ। ਸੀਐੱਮ ਮਾਨ ਨੇ ਕਿਹਾ ਕਿ ਸੂਬੇ ‘ਚ 40.19 ਲੱਖ ਰਾਸ਼ਨ ਕਾਰਡ ਹਨ ਤੇ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ। ਇਹ ਸਹੂਲਤ ਹਰ ਹਾਲਤ ’ਚ ਜਾਰੀ ਰਹੇਗੀ।