ਜਲੰਧਰਦੇਸ਼ ’ਚ ਕੋਵਿਡ-19 ਦਾ ਖ਼ਤਰਾ ਇਕ ਵਾਰ ਫਿਰ ਵੱਧਦਾ ਜਾ ਰਿਹਾ ਹੈ। ਨਵਾਂ ਰੂਪ (ਵੇਰੀਐਂਟ) ਜੇ. ਐੱਨ. 1 ਤੇਜ਼ੀ ਨਾਲ ਫੈਲ ਰਿਹਾ ਹੈ। ਏਸ਼ੀਆਈ ਦੇਸ਼ਾਂ ’ਚ ਹੁਣ ਤੱਕ ਦਰਜ ਕੀਤੇ ਗਏ ਮਾਮਲਿਆਂ ’ਚ ਬਜ਼ੁਰਗ ਅਤੇ ਬੱਚੇ ਦੋਵੇਂ ਸ਼ਾਮਲ ਹਨ। ਕਮਜ਼ੋਰ ਇਮਿਊਨਿਟੀ ਕਾਰਨ ਇਨ੍ਹਾਂ ਨੂੰ ਇਨਫੈਕਸ਼ਨ ਦਾ ਜ਼ਿਆਦਾ ਖ਼ਤਰਾ ਦੱਸਿਆ ਜਾ ਰਿਹਾ ਹੈ।
* ਬੱਚਿਆਂ ਅਤੇ ਬਜ਼ੁਰਗਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨ ਕੇ ਜਾਣਾ ਚਾਹੀਦੈ।
* ਲੋਕਾਂ ਨੂੰ ਬਾਜ਼ਾਰ ਜਾਂ ਜਨਤਕ ਥਾਵਾਂ ’ਤੇ ਜਾਣ ਤੋਂ ਬਾਅਦ ਆਪਣੇ ਹੱਥ ਧੋਣ ਦੀ ਆਦਤ ਪਾਉਣੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਆਪਣੇ ਨਾਲ ਸੈਨੀਟਾਈਜ਼ਰ ਰੱਖਣਾ ਚਾਹੀਦਾ ਹੈ।
* ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਬਜ਼ੁਰਗਾਂ ਅਤੇ ਬੱਚਿਆਂ ਨੂੰ ਬਾਜ਼ਾਰਾਂ ਅਤੇ ਹੋਰ ਇਕੱਠਾਂ ’ਚ ਜਾਣ ਤੋਂ ਬਚਣਾ ਚਾਹੀਦਾ ਹੈ। ਬੱਚਿਆਂ ਲਈ ਕਲਾਸਾਂ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈਆਂ ਜਾ ਸਕਦੀਆਂ ਹਨ।
* ਜੇਕਰ ਕਿਸੇ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਕੋਲ ਜਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਉਸ ਨੂੰ ਘਰ ’ਚ ਵੱਖ ਰੱਖੋ ਤਾਂ ਜੋ ਕੋਈ ਹੋਰ ਬਿਮਾਰ ਨਾ ਹੋਵੇ।
* ਜੇਕਰ ਉਮਰ ਦੇ ਹਿਸਾਬ ਨਾਲ ਕੋਵਿਡ ਟੀਕਾ ਉਪਲਬਧ ਹੈ ਤਾਂ ਬੱਚਿਆਂ ਨੂੰ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।