Thursday, July 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig News ਭੋਆ ਦੇ 4 ਸਕੂਲਾਂ ਅੰਦਰ 43.66 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ...

 ਭੋਆ ਦੇ 4 ਸਕੂਲਾਂ ਅੰਦਰ 43.66 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ

ਭੋਆ/: ਅੱਜ ਇੱਕ ਵਾਰ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਵੱਖ-ਵੱਖ ਚਾਰ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਣ ਕਰਕੇ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਅੰਦਰ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਹੈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਪਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਣ ਕਰਨ ਮਗਰੋਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਦੀਪ ਕੁਮਾਰ ਬਲਾਕ ਪ੍ਰਧਾਨ,ਕੁਲਦੀਪ ਭੱਟਵਾ ਬਲਾਕ ਪ੍ਰਧਾਨ,ਡੀਈਓ ਐਲੀਮੈਂਟਰੀ ਕਮਲਦੀਪ ਕੌਰ, ਡਿਪਟੀ ਡੀਈਓ ਸੈਕੰਡਰੀ ਅਮਨਦੀਪ ਕੁਮਾਰ, ਹੈਡ ਟੀਚਰ ਰਾਕੇਸ਼ ਕੁਮਾਰ, ਪ੍ਰਿੰਸੀਪਲ ਪਰਮਿੰਦਰ ਕੌਰ, ਸੀਐਚਟੀ ਰਜਨੀ ਬਾਲਾ, ਹੈਡ ਮਿਸਟ੍ਰੇਸ ਮਨੀਸ਼ਾ, ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਸੀਐਚਟੀ ਅੰਜੂ ਬਾਲਾ, ਸੀਐਚਟੀ ਸ੍ਰਿਸ਼ਟਾ, ਰਾਜੇਸ਼ ਕੁਮਾਰ ਲੱਕੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।