ਤਰਨਤਾਰਨ- ਇਕ ਵੱਡੀ ਸਫਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸ਼ਹਿਜ਼ਾਦ ਸਿੰਘ ਉਰਫ਼ ਸ਼ਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਕਿ (ਝਬਾਲ) ਤਰਨਤਾਰਨ, (29 ਫਰਵਰੀ, 2024) ਵਿਖੇ ਐੱਸ. ਬੀ.ਆਈ. ਬੈਂਕ ਡਕੈਤੀ ਦਾ ਮਾਸਟਰਮਾਈਂਡ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਬੈਂਕ ਡਕੈਤੀ ਦੀ ਘਟਨਾ ਤੋਂ ਬਾਅਦ ਫਰਾਰ ਸੀ ਅਤੇ ਉਸਨੂੰ ਮਾਣਯੋਗ ਅਦਾਲਤ ਦੁਆਰਾ ਭਗੌੜਾ ਅਪਰਾਧੀ ਘੋਸ਼ਿਤ ਕੀਤਾ ਗਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਪਰਾਧ ਦੇ ਪਿੱਛੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ .32 ਕੈਲੀਬਰ ਪਿਸਤੌਲ ਅਤੇ 03 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।