ਬਮਿਆਲ—ਭਾਰਤ ਪਾਕਿਸਤਾਨ ਸਰਹੱਦ ਦੇ ਬਮਿਆਲ ਸੈਕਟਰ ਦੇ ਅਧੀਨ ਆਉਂਦੇ ਪਿੰਡ ਸਿੰਬਲ ਕੁੱਲੀਆ ਨਜ਼ਦੀਕ ਬੀ.ਐੱਸ.ਐੱਫ ਵੱਲੋਂ ਇਕ ਪਾਕਿਸਤਾਨੀ ਵਿਅਕਤੀ ਨੂੰ ਸਰਹੱਦ ਨੇੜੇ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜੋ ਕਿ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਘੁੰਮ ਰਿਹਾ ਸੀ, ਜਿਸ ਨੂੰ ਬੀ. ਐੱਸ. ਐੱਫ. ਨੇ ਕਾਬੂ ਕਰ ਲਿਆ ।
ਸੀਮਾ ਸੁਰੱਖਿਆ ਬਲ ਵੱਲੋਂ ਆਪਣੇ ਤੌਰ ‘ਤੇ ਇਸ ਦੀ ਪੁੱਛਗਿੱਛ ਕਰਨ ਤੋਂ ਉਪਰੰਤ ਨਰੋਟ ਜੈਮਲ ਸਿੰਘ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ । ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਇਸ ਵਿਅਕਤੀ ਖਿਲਾਫ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।