ਜਲੰਧਰ : ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਇਕ ਵਾਰ ਫਿਰ ਵੱਧ ਗਿਆ ਹੈ, ਜਿਸ ਦਾ ਕਾਰਨ ਦਾਖਾ ਤੋਂ ਭਾਜਪਾ ਆਗੂ ਕਰਨ ਵੜਿੰਗ ਨੂੰ ਮੰਨਿਆ ਜਾ ਰਿਹਾ ਹੈ, ਜਿਸ ਦੀ ਕਾਂਗਰਸ ਪਾਰਟੀ ‘ਚ ਜੁਆਈਨਿੰਗ ਕਰਵਾਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਰਨ ਵੜਿੰਗ ਦੀ ਕਾਂਗਰਸ ‘ਚ ਸ਼ਮੂਲੀਅਤ ਕਰਵਾਉਣ ‘ਚ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਬਿਲਕੁਲ ਸਹਿਮਤ ਨਹੀਂ ਸਨ ਪਰ ਇਨ੍ਹਾਂ ਦੋਹਾਂ ਆਗੂਆਂ ਦੀ ਅਸਹਿਮਤੀ ਦੀ ਪਰਵਾਹ ਨਾ ਕਰਦਿਆਂ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਰਨ ਵੜਿੰਗ ਨੂੰ ਪਾਰਟੀ ‘ਚ ਸ਼ਾਮਲ ਕਰਵਾ ਲਿਆ।