ਰੋਪੜ : ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਏਅਰ ਕੰਡੀਸ਼ਨਰ ਫੱਟਣ ਕਾਰਨ ਵਾਪਰੀ ਘਟਨਾ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਰਜੋਤ ਬੈਂਸ ਵਲੋਂ ਘਟਨਾ ਦੇ ਜ਼ਖਮੀਆਂ ਨਾਲ ਹਸਪਤਾਲ ਵਿਖੇ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਗਿਆ।
ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਰੋਪੜ ਵਿਖੇ ਇਕ ਦੁਖ਼ਦ ਘਟਨਾ ‘ਚ ਇਕ ਕੀਮਤੀ ਜਾਨ ਦੇ ਚਲੇ ਜਾਣ ਦੀ ਖ਼ਬਰ ਬਹੁਤ ਦੀ ਦੁੱਖਦਾਈ ਹੈ। ਅਸੀਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਹਾਦਸੇ ‘ਚ ਕੁੱਝ ਹੋਰ ਲੋਕ ਵੀ ਜ਼ਖਮੀ ਹੋਏ ਹਨ। ਉਨ੍ਹਾਂ ਨਾਲ ਹਸਪਤਾਲ ‘ਚ ਮਿਲ ਕੇ ਹਾਲ-ਚਾਲ ਜਾਣਿਆ ਅਤੇ ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਦੇ ਹਾਂ।