ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ ਸੂਬੇ ‘ਚ ਇਕ ਵਾਰ ਫਿਰ ਭਾਰੀ ਤੂਫ਼ਾਨ ਆਉਣ ਵਾਲਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਤੂਫ਼ਾਨ ਦੇ ਨਾਲ-ਨਾਲ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ ‘ਤਾ ਵੱਡਾ ਐਲਾਨ (ਵੀਡੀਓ)
ਮੌਸਮ ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਨਵਾਂਸ਼ਹਿਰ ਅਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ, ਬਰਨਾਲਾ, ਨਵਾਂਸ਼ਹਿਰ ਅਤੇ ਐੱਸ. ਏ. ਐੱਸ. ਨਗਰ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! ‘ਆਪਰੇਸ਼ਨ ਸਿੰਦੂਰ’ ਦੌਰਾਨ ਕਰਦਾ ਸੀ…(ਵੀਡੀਓ)
ਇਸ ਤੋਂ ਬਾਅਦ 5 ਤੋਂ 9 ਤਾਰੀਖ਼ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਵਲੋਂ ‘ਲੂ’ ਦੇ ਨਾਲ-ਨਾਲ ਗਰਮੀ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।