ਪ੍ਰਸਿੱਧ ਬਾਡੀ ਬਿਲਡਰ ਅਤੇ ਐਕਟਰ ਵਰਿੰਦਰ ਘੁੰਮਣ ਨੇ ਪੰਜਾਬ ਦੀ ਰਾਜਨੀਤੀ ਵਿੱਚ ਐਂਟਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਵੀ ਸਾਂਝੀ ਕੀਤਾ ਹੈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣਗੇ। ਆਪਣੀ ਫਿਟਨੈੱਸ ਅਤੇ ਦਿਲੇਰੀ ਲਈ ਮਸ਼ਹੂਰ ਘੁੰਮਣ ਨੇ ਕਿਹਾ ਕਿ ਹੁਣ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਸਹੀ ਰਸਤਾ ਤੈਅ ਕਰਨਾ ਚਾਹੁੰਦੇ ਹਨ।