ਅੰਮ੍ਰਿਤਸਰ – ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਦਿੱਤੀ ਅੰਮ੍ਰਿਤਸਰ ਬੰਦ ਦੀ ਕਾਲ ਦੇ ਚਲਦੇ ਅੱਜ ਸ਼ਹਿਰ ਵਿੱਚ ਜ਼ਿਆਦਾਤਰ ਇਲਾਕੇ ਸੁੰਨ ਨਜ਼ਰ ਆਏ। ਦੁਕਾਨਾਂ ਤੇ ਵਪਾਰਿਕ ਸੰਸਥਾਵਾਂ ਬੰਦ ਰਹੀਆਂ। ਹਾਲਾਂਕਿ ਇਸ ਦੌਰਾਨ ਸੜਕਾਂ ’ਤੇ ਆਵਾਜਾਈ ਪਹਿਲਾਂ ਦੀ ਤਰ੍ਹਾਂ ਚਾਲੂ ਹੈ।
ਅਜਿਹੀ ਸਥਿਤੀ ਨੂੰ ਦੇਖਦਿਆਂ ਅੰਮ੍ਰਿਤਸਰ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਉਹ ਹਰ ਹਾਲਤ ‘ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਤਿਆਰ ਹਨ ਅਤੇ ਕਿਸੇ ਵੀ ਘਟਨਾ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਬੰਦ 1984 ਦੇ ਘਟਨਾਕ੍ਰਮਾਂ ਦੀ ਯਾਦ ‘ਚ ਕੀਤਾ ਗਿਆ, ਜਿਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਤਰੀਕੇ ਨਿਯਮਾਂ ਦੀ ਪਾਲਣਾ ਕੀਤੀ ਗਈ।