ਲੁਧਿਆਣਾ : ਲੁਧਿਆਣਾ ਪੱਛਮੀ ਹਲਕੇ ‘ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਮੁਸੀਬਤਾਂ ਵਿਚ ਘਿਰ ਗਏ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਸੰਮਨ ਭੇਜ ਕੇ ਅੱਜ ਹੀ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਆਸ਼ੂ ਨੂੰ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਮਗਰੋਂ ਉਹ ਜੇਲ੍ਹ ਵਿਚ ਵੀ ਰਹੇ ਸਨ।
ਜਾਣਕਾਰੀ ਮੁਤਾਬਕ ਹੁਣ ਵਿਜੀਲੈਂਸ ਨੇ ਕਿਸੇ ਵੱਖਰੇ ਕੇਸ ਵਿਚ ਆਸ਼ੂ ਨੂੰ ਸੰਮਨ ਭੇਜੇ ਹਨ। ਇਹ ਮਾਮਲਾ ਲੁਧਿਆਣਾ ਦੇ ਇਕ ਸਕੂਲ ਦੀ ਜ਼ਮੀਨ ਦੇ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਫ਼ਿਲਹਾਲ ਇਸ ਬਾਰੇ ਭਾਰਤ ਭੂਸ਼ਣ ਆਸ਼ੂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ।