ਲੁਧਿਆਣਾ: ਲੁਧਿਆਣਾ ਪੱਛਮੀ ਹਲਕੇ ‘ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਬਾਰੇ ਅਧਿਕਾਰਤ ਤੌਰ ‘ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਸੂਤਰਾਂ ਮੁਤਾਬਕ SSP ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਸੂਤਰਾਂ ਮੁਤਾਬਕ SSP ਵਿਜੀਲੈਂਸ ਜਗਤਪ੍ਰੀਤ ਸਿੰਘ ਭਾਰਤ ਭੂਸ਼ਣ ਆਸ਼ੂ ਦੇ ਕਾਫ਼ੀ ਕਰੀਬੀ ਹਨ ਤੇ ਉਨ੍ਹਾਂ ਦੀ ਆਪਸ ਵਿਚ ਮੀਟਿੰਗ ਵੀ ਹੋਈ ਸੀ। ਇਸ ਤੋਂ ਬਾਅਦ ਰਾਤੋ ਰਾਤ ਹੀ SSP ਵੱਲੋਂ ਬਿਨਾਂ ਕਿਸੇ ਨੂੰ ਪੁੱਛੇ-ਦੱਸੇ ਉਨ੍ਹਾਂ ਨੂੰ ਸੰਮਨ ਭੇਜੇ ਗਏ ਹਨ, ਤਾਂ ਜੋ ਜ਼ਿਮਨੀ ਚੋਣਾਂ ਵਿਚ ਆਸ਼ੂ ਨੂੰ ਹਮਦਰਦੀ ਮਿਲ ਸਕੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ SSP ਵਿਜੀਲੈਂਸ ਜਗਤਪ੍ਰੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਇਕੱਠੇ ਪੜ੍ਹਦੇ ਰਹੇ ਹਨ ਤੇ ਜਦੋਂ ਉਹ DSP ਬਣੇ ਸੀ, ਉਸ ਪਿੱਛੇ ਵੀ ਸਾਬਕਾ ਕੈਬਨਿਟ ਮੰਤਰੀ ਆਸ਼ੂ ਨੇ ਅਹਿਮ ਰੋਲ ਅਦਾ ਕੀਤਾ ਸੀ। ਫ਼ਿਲਹਾਲ ਇਸ ਬਾਰੇ ਕਿਸੇ ਵੀ ਅਧਿਕਾਰੀ ਦਾ ਬਿਆਨ ਸਾਹਮਣੇ ਨਹੀਂ ਆਇਆ।