ਚੰਡੀਗੜ੍ਹ : ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਰਿਕਾਰਡ ਤੋੜ ਦੇਵੇਗੀ। ਹੁਣ ਲਗਾਤਾਰ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ ਅਤੇ ਸੂਰਜ ਦੀ ਤਪਿਸ਼ ਕਾਰਨ ਲੋਕਾਂ ਦਾ ਇੰਨਾ ਬੁਰਾ ਹਾਲ ਹੈ ਕਿ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ 9, 10 ਅਤੇ 11 ਜੂਨ ਲਈ ‘ਲੂ’ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਤਾਰੀਖ਼ਾਂ ਨੂੰ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਮੋਗਾ ਅਤੇ ਪਟਿਆਲਾ ‘ਚ ‘ਲੂ’ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਇਨ੍ਹਾਂ ਦਿਨਾਂ ਦੌਰਾਨ ਸਾਵਧਾਨੀ ਵਰਤਣ ਦੀ ਲੋੜ ਹੈ ਕਿਉਂਕਿ ‘ਲੂ’ ਦੌਰਾਨ ਸਰੀਰ ਨੂੰ ਗਰਮੀ ਲੱਗਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਦੁਪਹਿਰ ਦੇ ਸਮੇਂ ਜ਼ਿਆਦਾ ਜ਼ਰੂਰੀ ਨਾ ਹੋਵੇ ਤਾਂ ਘਰੋਂ ਬਾਹਰ ਨਾ ਨਿਕਲੋ ਅਤੇ ਬਾਹਰ ਦੇ ਕੰਮ ਸਵੇਰੇ ਅਤੇ ਸ਼ਾਮ ਵੇਲੇ ਹੀ ਕਰੋ।